ਮੇਰੀ ਜਾਨ ਤੇਰੇ ਬਾਝੋਂ
ਹੁਣ ਪਿਯਾ ਤਰਫਦਾ, ਮੇਰੀ ਜਾਨ ਤੇਰੇ ਬਾਝੋਂ.
ਕਰਾਂ ਕਿਦਾਂ ਬਿਯਾਂ, ਮੇਰੀ ਜਾਨ ਤੇਰੇ ਬਾਝੋਂ.
ਭਾਵਨਾਵਾਂ ਦਾ ਸੰਸਾਰ, ਰਿਹਾ ਠਾਠਾਂ ਮਾਰਦਾ.
ਭੁਲਿਯਾ ਹਰ ਕਾਰ, ਮੇਰੀ ਜਾਨ ਤੇਰੇ ਬਾਝੋਂ.
ਇੱਕਲਾ ਕੋਈ ਇੰਸਾਨ, ਜਹਾਂ ਤੇ ਰਾਜ ਨਾ ਕਰੇ.
ਲੱਗੇ ਸਬ ਮੈਨੂੰ ਅੰਜਾਨ, ਮੇਰੀ ਜਾਨ ਤੇਰੇ ਬਾਝੋਂ.
ਕ਼ਲਮ ਦੇ ਅਥਰੂ ਵੀ, ਹੁਣ ਰੋਕਿਯਾਂ ਨਾ ਰੁੱਕਣ.
ਹੋਣ ਕਾਗਜ ਕਾਲੇ, ਮੇਰੀ ਜਾਨ ਤੇਰੇ ਬਾਝੋਂ.
"ਪੰਕਜ" ਖੜਾ ਮਜਬੂਰ, ਤੱਕਦਾ ਰਿਹਾ ਟੁਟਦੇ ਨੂੰ.
ਕਿਸ ਦਾ ਹੈ ਕਸੂਰ, ਮੇਰੀ ਜਾਨ ਤੇਰੇ ਬਾਝੋਂ.
ਸੰਦੀਪ ਕੁਮਾਰ (ਪੰਕਜ)
ਲੁਧਿਆਣਾ (ਪੰਜਾਬ)
No comments:
Post a Comment